ਮੈਨੂੰ ਤੇਰਾ ਸ਼ਬਾਬ ਲੈ ਬੈਠਾ-ਸ਼ਿਵ ਬਟਾਲਵੀ

ਮੈਨੂੰ ਤੇਰਾ ਸ਼ਬਾਬ ਲੈ ਬੈਠਾ
ਰੰਗ ਗੋਰਾ ਗੁਲਾਬ ਲੈ ਬੈਠਾ।
ਦਿਲ ਦਾ ਡਰ ਸੀ ਕਿਤੇ ਨਾ ਲੈ ਬੈਠੇ
ਲੈ ਹੀ ਬੈਠਾ ਜਨਾਬ ਲੈ ਬੈਠਾ।
ਵਿਹਲ ਜਦ ਵੀ ਮਿਲੀ ਹੈ ਫ਼ਰਜ਼ਾਂ ਤੋਂ
ਤੇਰੇ ਮੁੱਖ ਦੀ ਕਿਤਾਬ ਲੈ ਬੈਠਾ।
ਕਿੰਨੀ ਬੀਤੀ ਤੇ ਕਿੰਨੀ ਬਾਕੀ ਹੈ
ਮੈਨੂੰ ਇਹੋ ਹਿਸਾਬ ਲੈ ਬੈਠਾ।
ਸ਼ਿਵ ਨੂੰ ਇੱਕ ਗ਼ਮ ਤੇ ਹੀ ਭਰੋਸਾ ਸੀ
ਗ਼ਮ ਤੋਂ ਕੋਰਾ ਜਵਾਬ ਲੈ ਬੈਠਾ।