ਲੱਖ ਕੋਸ਼ਿਸ਼ ਦੇ ਬਾਵਜੂਦ ਵੀ ਜ਼ਿੰਦਗੀ ਦਾ ਹੱਥ ਫੜ

ਲੱਖ ਕੋਸ਼ਿਸ਼ ਦੇ ਬਾਵਜੂਦ ਵੀ ਜ਼ਿੰਦਗੀ ਦਾ ਹੱਥ ਫੜ ਨਾ ਹੋਇਆ।
ਉਮਰ ਗੁਜ਼ਰ ਗਈ ਫਿਰ ਵੀ ਮੈਥੋਂ ਵਕਤ ਦਾ ਚਿਹਰਾ ਪੜ ਨਾ ਹੋਇਆ।
ਚੰਨ ਸਿਤਾਰੇ ਤੋੜ ਲਿਆਉਣ ਦੇ ਦਾਵੇ ਵਾਅਦੇ ਕਰਦੇ ਲੋਕੀਂ..
ਮੈਥੋਂ ਇਸ ਕਿਸਮਤ ਦੇ ਮੱਥੇ ਇੱਕ ਵੀ ਤਾਰਾ ਜੜ ਨਾ ਹੋਇਆ।
ਕੁਝ ਡਿੱਗਦੇ ਦੀ ਬਾਂਹ ਫੜ ਲੈਂਦੇ ਕੁਝ ਨਦੀਆਂ ਤੇ ਪੁਲ ਬਣ ਜਾਂਦੇ…
ਪਰ ਮੇਰੇ ਤੋਂ ਸਾਰੀ ਉਮਰ ਹੀ ਆਪਣੇ ਭਾਰ ਹੀ ਖੜ ਨਾ ਹੋਇਆ…